Thursday, February 21, 2019

ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵੱਲੋਂ ਡਾ. ਗੁਰਨਾਮ ਸਿੰਘ ਭਾਈ ਪਿਆਰਾ ਸਿੰਘ ਸੰਗੀਤਕ ਘਰਾਣੇ ਅਵਾਰਡ ਨਾਲ ਸਨਮਾਨਿਤ

ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵੱਲੋਂ ਡਾ. ਗੁਰਨਾਮ ਸਿੰਘ ਭਾਈ ਪਿਆਰਾ ਸਿੰਘ ਸੰਗੀਤਕ ਘਰਾਣੇ ਅਵਾਰਡ ਨਾਲ ਸਨਮਾਨਿਤ
ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਲਈ ਕੀਤੇ ਕਾਰਜ਼ਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਿਆਨੀ ਜਗਤਾਰ ਸਿੰਘ
ਅੰਮ੍ਰਿਤਸਰ, 21 ਫਰਵਰੀ-
ਵਿਸ਼ਵ ਸੰਗੀਤ ਦੇ ਖੇਤਰ ਵਿਚ ਆਪਣੇ ਵਿਸ਼ੇਸ ਉੱਦਮਾਂ ਨਾਲ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਨਿਧੜਕ ਸਖ਼ਸ਼ੀਅਤ ਡਾ. ਗੁਰਨਾਮ ਸਿੰਘ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਘਰ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵੱਲੋਂ ਭਾਈ ਪਿਆਰਾ ਸਿੰਘ ਸੰਗੀਤਕ ਘਰਾਣੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਭਾਈ ਪਿਆਰਾ ਸਿੰਘ ਸੰਗੀਤਕ ਘਰਾਣੇ ਦੀ ਗੁਰਮਤਿ ਸੰਗੀਤ ਦੇ ਖੇਤਰ ਵਿਚ ਅਹਿਮ ਦੇਣ ਹੈ। ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਇਸ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ ਇਨ੍ਹਾਂ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਵੱਡੀ ਪੱਧਰ ਤੇ ਮਾਨ-ਸਨਮਾਨ ਦਿੱਤਾ ਗਿਆ ਹੈ।
ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਡਾ. ਗੁਰਨਾਮ ਸਿੰਘ ਵੱਲੋਂ ਕੀਤੇ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਮਤਿ ਸੰਗੀਤ ਵਿਚ ਇਨ੍ਹਾਂ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕੇ ਉਹ ਆਪਣੇ ਕਾਰਜਾਂ ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖਣਗੇ। ਉਨ੍ਹਾਂ ਨੇ ਡਾ. ਗੁਰਨਾਮ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਰਾਸਟਰਪਤੀ ਅਵਾਰਡ ਮਿਲਣ ਤੇ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਆਏ ਹੋਏ ਪਤਵੰਤੇ ਸਜਣਾ ਨੂੰ ਜੀ ਆਇਆਂ ਕਹਿੰਦਿਆਂ ਅਯੋਜਤ ਸਮਾਗਮ ਬਾਰੇ ਜਾਣਕਾਰੀ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ 
ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਦੇ ਬੁਲਾਰੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਡਾ. ਗੁਰਨਾਮ ਸਿੰਘ ਦਾ ਪੀੜ੍ਹੀ ਦਰ ਪੀੜ੍ਹੀ ਗੁਰਮਤਿ ਸੰਗੀਤ ਨਾਲ ਵੱਡਾ ਰਿਸ਼ਤਾ ਰਿਹਾ ਹੈ। ਇਨ੍ਹਾਂ ਦੇ ਭਰਾਤਾ ਡਾ ਜਗੀਰ ਸਿੰਘ ਦਾ ਵੀ ਗੁਰਮਤਿ ਸਾਹਿਤ ਵਿਚ ਯਾਦਗਾਰੀ ਯੋਗਦਾਨ ਰਿਹਾ ਹੈ। ਡਾ. ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਣ ਰਾਗਾਂ ਉਤੇ ਕਈ ਵਰੇ੍ਹ ਨਿਰੰਤਰ ਖੋਜ ਕਰਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ। ਉਨ੍ਹਾਂ ਕਿਹਾ ਕਿ ਡਾ. ਸਾਹਿਬ ਨੇ ਗੁਰਮਤਿ ਸੰਗੀਤ ਨੂੰ ਅਕਾਦਮਿਕ ਵਿਸ਼ੇ ਵਜੋਂ ਆਪਣੀ ਖੋਜ, ਅਧਿਐਨ ਨਾਲ ਵਿਕਸਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ ਤੇ ਅਦਾਰਿਆਂ ਵਿਚ ਲਾਗੂ ਕਰਵਾਇਆ। ਡਾ. ਗੁਰਨਾਮ ਸਿੰਘ ਦੁਆਰਾ ਗੁਰਮਤਿ ਸੰਗੀਤ ਦੇ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਸਦਕਾ ਪਿਛਲੇ ਦਿਨੀ ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ ਸੀ। ਇਸੇ ਲਈ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਗੁਰਨਾਮ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਤੇ ਉਹ ਖੁਦ ਸ਼੍ਰੋਮਣੀ ਕਮੇਟੀ ਨਾਲ ਹੀ ਸਬੰਧਤ ਹਨ ਅਤੇ ਉਨ੍ਹਾਂ ਨੂੰ ਮਿਲਿਆ ਮਾਨ-ਸਨਮਾਨ ਵੀ ਸ਼੍ਰੋਮਣੀ ਕਮੇਟੀ ਦੀਆਂ ਅਸੀਸਾਂ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਾਰਤੀ ਸੰਗੀਤ ਵਿਚ ਗੁਰਮਤਿ ਸੰਗੀਤ ਨੂੰ ਬਣਦਾ ਉਹ ਸਥਾਨ ਨਹੀਂ ਦਿੱਤਾ ਗਿਆ ਸੀ ਜਿਸ ਦੀ ਲੋੜ ਸੀ। ਅਜ ਵੱਡੇ ੳਪਰਾਲਿਆਂ ਸਦਕਾ ਪੰਜਾਬੀ ਯੂਨੀਵਰਸਿਟੀ ਤੇ ਹੋਰ ਵਿਸ਼ਵ ਵਿਦਿਆੁਲਿਆਂ ਵਿਚ ਇਸ ਨੇ ਆਪਣਾ ਬਣਦਾ ਸਥਾਨ ਗ੍ਰਹਿਣ ਕੀਤਾ ਹੈ। ਸਿੱਖ ਸੰਸਥਾਵਾਂ ਬੁਧੀਜੀਵੀਆਂ ਸਿੱਖ ਧਰਮ ਹਤੈਸ਼ੀਆਂ ਅਤੇ ਖ਼ਾਸ ਕਰਕੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਇਸ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ। ਅਖੀਰ ਤੇ 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਦਿਲਜੀਤ ਸਿੰਘ ਬੇਦੀ ਤੇ ਸ. ਸਤਬੀਰ ਸਿੰਘ ਧਾਮੀ, ਡਾ. ਅੰਮ੍ਰਿਤਪਾਲ ਕੌਰ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਸਾਬਕਾ ਵਧੀਕ ਸਕੱਤਰ ਸ. ਹਰਿੰਦਰਪਾਲ ਸਿੰਘ, ਸਾਬਕਾ ਮੀਤ ਸਕੱਤਰ ਸ. ਪਰਮਜੀਤ ਸਿੰਘ, ਮੈਨੇਜਰ ਸ. ਬਲਬੀਰ ਸਿੰਘ, ਸ. ਚਰਨਜੀਤ ਸਿੰਘ ਸਾਬਕਾ ਮੀਤ ਮੈਨੇਜਰ, ਸ. ਜਸਵੰਤ ਸਿੰਘ ਈਸੇਵਾਲ, ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ, ਭਾਈ ਸੰਤੋਖ ਸਿੰਘ, ਸ. ਜਸਬੀਰ ਸਿੰਘ ਪ੍ਰੋਗਰਾਮ ਆਫੀਸਰ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਗੁਰਚਰਨ ਸਿੰਘ ਠੇਕੇਦਾਰ, ਸ. ਹਰਮਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਸ. ਸੁਰਿੰਦਰ ਸਿੰਘ ਆਰਟਿਸਟ, ਸ. ਹਰਦੀਪ ਸਿੰਘ ਕੈਲੀਗ੍ਰਾਫਰ, ਡਾ. ਕਿਰਨਦੀਪ ਕੌਰ, ਬੀਬੀ ਸਿਮਰਨ ਕੌਰ ਆਦਿ ਹਾਜ਼ਰ ਸਨ। 

ਖ਼ਾਲਸਾ ਕਾਲਜ ਵਿਖੇ ਏਡਜ਼ ਜਾਗਰੂਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ



ਖ਼ਾਲਸਾ ਕਾਲਜ ਵਿਖੇ ਏਡਜ਼ ਜਾਗਰੂਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 20 ਫਰਵਰੀ (                   )¸ਖ਼ਾਲਸਾ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ 'ਏਡਜ਼ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਬਹੁਤ ਲੋੜ ਹੈ ਲੋਕਾਈ ਨੂੰ ਸਿਹਤ ਸੰਭਾਲ ਤੇ ਨਾਮੁਰਾਦ ਬਿਮਾਰੀ ਏਡਜ਼ ਤੋਂ ਜਾਗਰੂਕ ਕਰਨ ਦੀ ਤਾਂ ਕਿ ਸਾਡੀ ਆਉਣ ਵਾਲੀ ਨੌਜਵਾਨ ਪੀੜ•ੀ ਨੂੰ ਮੌਤ ਦੇ ਮੂੰਹ ਤੋਂ ਬਚਾਇਆ ਜਾ ਸਕੇ।

ਕਾਲਜ ਦੇ ਸੈਮੀਨਾਰ ਹਾਲ 'ਚ ਆਯੋਜਿਤ ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿਵਲ ਸਰਜਨ ਅੰਮ੍ਰਿਤਸਰ ਸ: ਹਰਦੀਪ ਸਿੰਘ ਘਈ ਨੇ ਕਿਹਾ ਕਿ ਅੱਜ ਵਿਸ਼ਵ 'ਚ 4 ਕਰੋੜ ਲੋਕ ਐਚ. ਆਈ. ਵੀ. ਵਾਈਰਸ ਤੋਂ ਪੀੜਤ ਹਨ ਅਤੇ ਅਫ਼ਰੀਕਾ ਅਤੇ ਨਾਈਜ਼ੀਰੀਆ ਤੋਂ ਬਾਅਦ ਭਾਰਤ ਗਿਣਤੀ 'ਚ ਤੀਜ਼ਾ ਏਡਜ਼ ਗ੍ਰਸਤ ਮੁਲਕ ਹੈ, ਜਿਥੇ 25 ਲੱਖ ਦੇ ਕਰੀਬ ਏਡਜ਼ ਪੀੜਤ ਲੋਕ ਮੌਜ਼ੂਦ ਹਨ।

ਇਸ ਤੋਂ ਪਹਿਲਾਂ ਪ੍ਰਿੰ: ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਅਜਿਹੇ ਏਡਜ਼ ਜਾਗਰੂਕ ਪ੍ਰੋਗਰਾਮਾਂ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣਾ ਅੱਜ ਸਮੇਂ ਦੀ ਲੋੜ ਹੈ। ਇਸ ਮੌਕੇ ਡਾ. ਸ਼ਿਆਮ ਸੁੰਦਰ ਦੀਪਤੀ ਸਾਬਕਾ ਪ੍ਰੋਫੈਸਰ ਤੇ ਮੁੱਖੀ ਕਮਿਊਨਿਟੀ ਮੈਡੀਸਨ ਵਿਭਾਗ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਆਪਣੇ ਖੋਜ਼ ਪੱਤਰ 'ਚ ਕਿਹਾ ਕਿ ਐਚ. ਆਈ. ਵੀ. ਤੋਂ ਏਡਜ਼ ਬਣਨ 'ਚ 6 ਮਹੀਨੇ ਤੋਂ 10 ਸਾਲ ਲਗਦੇ ਹਨ ਪਰ ਭਾਰਤ ਵਰਗੇ ਅਵਿਕਾਸਸ਼ੀਲ ਦੇਸ਼ 'ਚ ਇਹ ਵਾਇਰਸ ਜਲਦੀ ਹੀ ਏਡਜ਼ ਦਾ ਰੂਪ ਧਾਰਨ ਕਰ ਲੈਂਦਾ ਹੈ।

ਇਸ ਮੌਕੇ ਏ. ਆਰ. ਟੀ. ਸੈਂਟਰ ਗੁਰੂ ਨਾਨਕ ਦੇਵ ਸਰਕਾਰੀ ਹਸਪਤਾਲ ਦੀ ਡਾ. ਸਵਿਤਾ ਸ਼ਰਮਾ ਨੇ ਆਪਣੇ ਖੋਜ਼ ਪੱਤਰ 'ਚ ਕਿਹਾ ਕਿ ਏਡਜ਼ ਦੀ ਬਿਮਾਰੀ ਨਾਲ ਘਿਰਣਾ ਕਰੋ ਨਾ ਕਿ ਏਡਜ਼ ਰੋਗੀਆਂ ਨਾਲ। ਉਨ•ਾਂ ਕਿਹਾ ਕਿ ਏਡਜ਼ ਰੋਗੀਆਂ ਨਾਲ ਸਹਾਨੂਭੂਤੀ ਰੱਖਣ ਨਾਲ ਉਨ•ਾਂ ਦੀ ਅੱਧੀ ਬਿਮਾਰੀ ਆਪਣੇ ਆਪ ਦਰੁਸਤ ਹੋ ਜਾਵੇਗੀ। ਇਸ ਮੌਕੇ ਸ: ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਮਨੁੱਖ ਨੂੰ ਅਨੈਤਿਕ ਲਿੰਗ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਸ ਮੌਕੇ ਕਾਲਜ ਦੇ ਰੈਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਜੌਲੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚਲਕੇ ਤੇ ਸੱਚਾ ਸੁੱਚਾ ਜੀਵਨ ਬਤੀਤ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਦਵਿੰਦਰ ਕੌਰ, ਡਾ. ਆਤਮ ਰੰਧਾਵਾ, ਡਾ. ਹੀਰਾ ਸਿੰਘ, ਡਾ. ਜਗਵਿੰਦਰ ਕੌਰ, ਡਾ. ਸਵਿਤਾ, ਡਾ. ਪੀ. ਕੇ. ਅਹੂਜਾ, ਡਾ. ਗੁਰਬਖਸ਼ ਸਿੰਘ ਤੇ ਹੋਰ ਸਟਾਫ਼ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਮੌਜ਼ੂਦ ਸਨ।

ਖ਼ਾਲਸਾ ਕਾਲਜ ਵਿਖੇ ' ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਕੌਮੀ‐2019' ਦਾ ਹੋਇਆ ਸ਼ਾਨਦਾਰ ਅਗਾਜ਼






ਖ਼ਾਲਸਾ ਕਾਲਜ ਵਿਖੇ ' ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਕੌਮੀ‐2019' ਦਾ ਹੋਇਆ ਸ਼ਾਨਦਾਰ ਅਗਾਜ਼

ਖ਼ਾਲਸਾ ਅਕਾਦਮੀ ਨੇ ਸਟੀਲ ਪਲਾਂਟ ਅਤੇ ਆਰ. ਸੀ. ਐਫ਼. ਨੇ ਹਰਿਆਣੇ ਨੂੰ ਹਰਾਇਆ

ਲੜਕੀਆਂ ਦੀ ਹਾਕੀ ਖੇਡ ਨੂੰ ਪ੍ਰਫ਼ੁਲਿੱਤ ਕਰਨ ਲਈ ਮੈਨੇਜ਼ਮੈਂਟ ਦਿੰਦਾ ਰਹੇ ਭਰਪੂਰ ਸਹਿਯੋਗ : ਛੀਨਾ 

ਅੰਮ੍ਰਿਤਸਰ, 20 ਫ਼ਰਵਰੀ (                 )¸ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਖ਼ਾਲਸਾ ਕਾਲਜ ਕੈਂਪਸ ਵਿਖੇ ਪਹਿਲਾਂ 'ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019' ਟੂਰਨਾਮੈਂਟ (ਲੜਕੀਆਂ) ਦਾ ਸ਼ਾਨਦਾਰ ਅਗਾਜ਼ ਹੋਇਆ। ਜਿਸ ਦੌਰਾਨ ਅੱਜ ਪਹਿਲੇ ਦਿਨ 'ਚ 4 ਮੁਕਾਬਲੇ ਹੋਏ ਜਿਸ 'ਚ ਖ਼ਾਲਸਾ ਹਾਕੀ ਅਕੈਡਮੀ ਨੇ ਸਟੀਲ ਪਲੈਂਟ ਭਿਲਾਈ ਨੂੰ 7‐0, ਦੂਸਰੇ ਮੈਚ 'ਚ ਆਰ. ਸੀ. ਐਫ਼. ਕਪੂਰਥਲਾ ਨੇ ਬੱਧਖ਼ਾਲਸਾ ਨੂੰ 6‐0, ਤੀਸਰੇ 'ਚ ਨੈਸ਼ਨਲ ਅਕੈਡਮੀ (ਮੱਧ ਪ੍ਰਦੇਸ਼) ਨੇ ਹਰਿਆਣਾ‐11 ਨੂੰ 4‐1 ਨੂੰ ਨਾਲ ਹਰਾਇਆ ਅਤੇ ਖ਼ਬਰ ਲਿਖੇ ਜਾਣ ਤੱਕ ਚੌਥਾ ਮੈਚ ਓਡੀਸਾ‐11 ਅਤੇ ਐਨ. ਐਚ. ਏ. (ਨਿਊ ਦਿੱਲੀ) ਦਰਮਿਆਨ ਚਲ ਰਿਹਾ ਸੀ। 

ਭਾਰਤ ਦੀ ਪ੍ਰਮੁੱਖ ਤੇਲ ਕੰਪਨੀ 'ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ (ਓ. ਐਨ. ਜੀ. ਸੀ.) ਦੁਆਰਾ ਸਪਾਂਸਨਰ ਅਤੇ ਖ਼ਾਲਸਾ ਚੈਰੀਟੇਬਲ ਸੋਸਾਇਟੀ ਅਧੀਨ  ਚਲ ਰਹੀ ਖ਼ਾਲਸਾ ਹਾਕੀ ਅਕਾਡਮੀ ਵੱਲੋਂ ਇਹ ਟੂਰਨਾਮੈਂਟ 24 ਫ਼ਰਵਰੀ ਤੱਕ ਚੱਲੇਗਾ ਅਤੇ ਇਸ 'ਚ 8 ਦੇਸ਼ ਦੀਆਂ ਨਾਮੀਂ ਟੀਮਾਂ ਹਿੱਸਾ ਲੈ ਰਹੀਆਂ ਹਨ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸੋਸਾਇਟੀ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਹਾਕੀ ਦੀ ਖੇਡ ਨੂੰ ਪ੍ਰਫ਼ੁਲਿੱਤ ਕਰਨ 'ਚ ਅਜਿਹੇ ਮੁਕਾਬਲੇ ਸਹਾਈ ਸਿੱਧ ਹੁੰਦੇ ਹਨ। ਉਨ•ਾਂ ਕਿਹਾ ਕਿ ਭਾਰਤ ਦੀ ਕੌਮੀ ਖੇਡ ਹਾਕੀ ਦਾ ਬਣਦਾ ਮਾਣ‐ਸਤਿਕਾਰ ਇਸ ਖੇਡ ਨੂੰ ਮਿਲਣਾ ਚਾਹੀਦਾ ਹੈ 

ਇਸ ਤੋਂ ਪਹਿਲਾਂ ਸ: ਛੀਨਾ ਨੇ ਖੇਡ ਦਾ ਅਗਾਜ਼ ਹਵਾ 'ਚ ਗੁਬਾਰੇ ਛੱਡਣ ਤੋਂ ਉਪਰੰਤ ਪੂਰੇ ਭਾਰਤ 'ਚੋਂ ਆਈਆਂ 8 ਟੀਮਾਂ ਦੀਆਂ ਖਿਡਾਰਣਾਂ ਨਾਲ ਜਾਣ‐ਪਛਾਣ ਕਰਕੇ ਕੀਤਾ। ਇਸ ਮੌਕੇ ਸ: ਛੀਨਾ ਨਾਲ ਹਾਕੀ ਇੰਡੀਆ ਤੋਂ ਵਿਸ਼ੇਸ਼ ਮਹਿਮਾਨ ਸ੍ਰੀ ਐਮ. ਕੇ. ਕੌਸ਼ਿਕ, ਭਾਰਤੀ ਮਹਿਲਾ ਹਾਕੀ ਟੀਮ ਦੇ ਕਪਤਾਨ ਰਾਣੀ ਰਾਮਪਾਲ, ਉਲੰਪੀਅਨ ਬਲਵਿੰਦਰ ਸ਼ੰਮੀ, ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਡਾਇਰੈਕਟਰ ਖੇਡਾਂ ਡਾ. ਕੰਵਲਜੀਤ ਸਿੰਘ ਵੀ ਮੌਜ਼ੂਦ ਸਨ, ਨੂੰ ਖਿਡਾਰੀਆਂ ਵੱਲੋਂ ਕੱਢੀ ਗਈ ਮਾਰਚ ਨੂੰ ਸਲਾਮੀ ਵੀ ਦਿੱਤੀ ਗਈ ਅਤੇ ਆਤਿਸ਼ਬਾਜ਼ੀ ਚਲਾਈ। ਇਸ ਮੌਕੇ ਕਪਤਾਨ ਰਾਣੀ ਨੇ ਕਿਹਾ ਕਿ ਉਹ ਲੜਕੀਆਂ ਵਿਚਲੀ ਪ੍ਰਤਿਭਾ ਨੂੰ ਦੇਖ ਕੇ ਹੈਰਾਨ ਹੈ। ਉਨ•ਾਂ 24 ਫ਼ਰਵਰੀ ਤੱਕ ਚੱਲਣ ਵਾਲਾ ਇਹ ਹਾਕੀ ਮੈਚ ਬਹੁਤ ਰੌਚਕ ਹੋਵੇਗਾ। 

ਇਸ ਮੌਕੇ ਸ੍ਰੀ. ਕੋਸ਼ਿਕ ਨੇ ਪੰਜਾਬੀਆਂ ਦੇ ਉਤਸ਼ਾਹ ਤੇ ਦਲੇਰੀ ਦੀ ਸ਼ਲਾਘਾ ਕਰਦਿਆਂ ਲੜਕੀਆਂ ਨੂੰ ਹਾਕੀ ਖੇਡ ਪ੍ਰਤੀ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਹਾਕੀ ਨੂੰ ਉਚ ਮੁਕਾਮ ਤੱਕ ਪਹੁੰਚਾਉਣ ਲਈ ਖ਼ਾਲਸਾ ਮੈਨੇਜ਼ਮੈਂਟ ਜੋ ਬੀੜਾ ਚੁੱਕਿਆ ਹੈ, ਉਹ ਸਲਾਹੁਣਯੋਗ ਹੈ। ਇਸ ਮੌਕੇ ਖ਼ਾਲਸਾ ਕਾਲਜ ਦੇ ਖੇਡ ਵਿਭਾਗ ਮੁੱਖੀ ਡਾ. ਦਲਜੀਤ ਸਿੰਘ, ਧਰੋਨਾਚਾਰੀਆ ਐਵਾਰਡੀ ਮੁੱਖ ਕੋਚ ਬਲਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸਹਾਇਕ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਮੰਚ ਸੰਚਾਲਕਾ ਦੀ ਭੂਮਿਕਾ ਪ੍ਰੋ: ਆਂਚਲ ਅਰੋੜਾ ਨੇ ਬਾਖੂਬੀ ਨਿਭਾਈ। 

Saturday, December 22, 2018

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਦਾ ਹੈ ਪਛਤਾਵਾ -ਐਮਾਜੋਨ

                               ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਦਾ ਹੈ ਪਛਤਾਵਾ -ਐਮਾਜੋਨ

                                    ਸ਼੍ਰੋਮਣੀ ਕਮੇਟੀ ਵੱਲੋਂ ਲੀਗਲ ਨੋਟਿਸ ਦੇ ਜਵਾਬ ’ਚ ਕੀਤਾ ਪ੍ਰਗਟਾਵi

ਅੰਮ੍ਰਿਤਸਰ, 22 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਭੇਜੇ ਗਏ ਲੀਗਲ ਨੋਟਿਸ ਦਾ ਜਵਾਬ ਦਿੰਦਿਆਂ ਆਨਲਾਈਨ ਸ਼ਾਪਿੰਗ ਕੰਪਨੀ ਐਮਾਜੋਨ ਨੇ ਆਪਣੀ ਗਲਤੀ ’ਤੇ ਮੁਆਫੀ ਮੰਗੀ ਹੈ। ਕੰਪਨੀ ਵੱਲੋਂ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨੂੰ ਟਾਇਲਟ ਸੀਟ ਦੇ ਮੈਟ ’ਤੇ ਲਗਾਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਐਮਾਜੋਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਸੀ, ਜਿਸ ਦੇ ਜਵਾਬ ਵਿਚ ਕੰਪਨੀ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਕਾਰਨ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਕੰਪਨੀ ਅਨੁਸਾਰ ਉਸ ਨੇ ਆਪਣੇ ਵਿਵਾਦਤ ਉਤਪਾਦ ਹਟਾ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੂੰ ਭੇਜੇ ਗਏ ਪੱਤਰ ਰਾਹੀਂ ਕੰਪਨੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਤੀਸਰੀ ਧਿਰ ਵੱਲੋਂ ਕੀਤੀ ਗਲਤੀ ਲਈ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਭੇਜਿਆ ਪੱਤਰ ਸ਼੍ਰੋਮਣੀ ਕਮੇਟੀ ਨੂੰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਪਬਲਿਕ ਰੀਲੇਸ਼ਨ ਮਿਸਟਰ ਅਵਿਨਾਸ਼ ਨੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ ਹੈ ਅਤੇ ਹੋਈ ਗਲਤੀ ਲਈ ਸਿੱਖ ਜਗਤ ਪਾਸੋਂ ਖਿਮਾ ਜਾਚਨਾ ਕੀਤੀ ਹੈ। ਮੁੱਖ ਸਕੱਤਰ ਅਨੁਸਾਰ ਕੰਪਨੀ ਨੇ ਅੱਗੇ ਤੋਂ ਸੁਚੇਤ ਰਹਿਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਹੈ ਕਿ ਜੇਕਰ ਅੱਗੇ ਤੋਂ ਕੋਈ ਤੀਜੀ ਧਿਰ ਅਜਿਹਾ ਕਰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਾ. ਰੂਪ ਸਿੰਘ ਨੇ ਕਿਹਾ ਕਿ ਐਮਾਜੋਨ ਦੀ ਵੈਬਸਾਈਟ ਉਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਕੰਪਨੀ ਨੂੰ ਲੀਗਲ ਨੋਟਿਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਪਾਸ ਸ਼ਿਕਾਇਤ ਵੀ ਭੇਜੀ ਸੀ। ਮੁੱਖ ਸਕੱਤਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਬੀਤੇ ਕੱਲ੍ਹ ਵੀ ਕੰਪਨੀ ਨੂੰ ਇੱਕ ਈਮੇਲ ਭੇਜ ਕੇ ਸਿੱਖ ਜਗਤ ਅੰਦਰ ਫੈਲੇ ਰੋਸ ਤੇ ਰੋਹ ਤੋਂ ਜਾਣੂ ਕਰਵਾਇਆ ਸੀ।

ਪਿੱਪਲ ਸਿੰਘ ਵਲੋਂ ਕਥਿਤ ਦੋਸ਼ੀਆਂ ਖਿਲਾਫ ਪੁਖਤਾ ਸਬੂਤ ਸੀ ਬੀ ਆਈ ਨੂੰ ਸੌਪਣ ਦਾ ਦਾਅਵਾ।

                       ਪਿੱਪਲ ਸਿੰਘ ਵਲੋਂ ਕਥਿਤ ਦੋਸ਼ੀਆਂ ਖਿਲਾਫ ਪੁਖਤਾ ਸਬੂਤ ਸੀ ਬੀ ਆਈ ਨੂੰ ਸੌਪਣ ਦਾ ਦਾਅਵਾ।

ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਂਡ ਦੀਆਂ ਹੋਰ ਪਰਤਾਂ ਜਲਦੀ ਖੁਲ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਜ ਸ੍ਰੀ ਕੁਲਦੀਪ ਸਿੰਘ ਦੀ ਅਦਾਲਤ ਵਿਚ ਪਿੱਪਲ ਸਿੰਘ ਬਨਾਮ ਸੀ ਬੀ ਆਈ ਸੀ ਆਰ ਐਮ - ਐਮ ਨੰ: 59197 / 2018 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ 14 ਜਨਵਰੀ ਨੂੰ ਇਸ ਦੀ ਪਹਿਲੀ ਸੁਣਵਾਈ ਹੋਵੇਗੀ । ਅਦਾਲਤ ਨੇ ਬੇਅਦਬੀ ਕਾਂਡ ਨਾਲ ਸੰਬੰਧਿਤ ਜਾਂਚ ਪ੍ਰਤੀ ਕੇਂਦਰੀ ਜਾਂਚ ਬਿਊਰੋ ਸੀ ਬੀ ਆਈ ਨੂੰ ਉਸ ਦਿਨ ਪੇਸ਼ ਹੋਣ ਲਈ ਕਿਹਾ ਹੈ।  ਪਿੱਪਲ ਸਿੰਘ ਨੇ ਬੇਅਦਬੀ ਕਾਂਡ ਦੀ ਜਾਂਚ ਸੰਬੰਧੀ ਮਾਨਯੋਗ ਅਦਾਲਤ ਨੂੰ ਸਪੈਸ਼ਲ ਪਾਵਰਜ਼ ਦੀ ਧਾਰਾ 482 ਦੇ ਅਧੀਨ ਸੀ ਬੀ ਆਈ ਦੀ ਸਟੇਟਸ ਰਿਪੋਰਟ ਅਤੇ ਐਕਸ਼ਨ ਟੇਕਨ ਰਿਪੋਰਟ ਮੰਗਣ ਦੀ ਗੁਹਾਰ ਲਗਾਈ ਹੈ। ਗਵਾਹ ਨੇ ਦਸਿਆ ਕਿ ਉਹ ਪਿਛਲੇ ਤਿੰਨ ਸਾਲ ਤੋਂ ਆਪਣੇ ਤੌਰ 'ਤੇ ਉਕਤ ਕੇਸ ਦੀ ਪੜਤਾਲ ਅਤੇ ਛਾਣਬੀਣ ਕਰ ਰਹੇ ਹਨ।   ਉਸ ਦਾ ਕਹਿਣਾ ਹੈ ਕਿ ਉਸ ਕੋਲ ਉਕਤ ਕੇਸ ਸੰਬੰਧੀ ਪੁਖਤਾ ਸਬੂਤ ਹੱਥ ਲਗੇ ਹਨ। ਜਿਸ ਨੂੰ ਉਹ ਸੀ ਬੀ ਆਈ ਨੂੰ ਸੌਪ ਚੁੱਕੇ ਹਨ ਅਤੇ ਸਬੂਤਾਂ ਸਮੇਤ ਆਪਣੇ ਬਿਆਨ ਦਰਜ ਕਰਾਚੁਕੇ ਹਨ। ਪਰ ਸੀ ਬੀ ਆਈ ਨੇ ਦੋਸ਼ੀਆਂ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਉਹਨਾਂ ਕਥਿਤ ਦੋਸ਼ੀ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨਾਮੀ ਵਿਅਕਤੀਆਂ ਨੂੰ ਪੰਜਾਬ ਸਰਕਾਰ ਵਲੋਂ 15 - 15 ਲੱਖ ਰੁਪੈ ਮੁਆਵਜਾ ਦੇਣ 'ਤੇ ਵੀ ਇਤਰਾਜ ਜਤਾਇਆ ਹੈ। ਉਹਨਾਂ ਪੰਜਾਬ ਸਰਕਾਰ ਵਲੋਂ ਸੀ ਬੀ ਆਈ ਤੋਂ ਉਕਤ ਮਾਮਲੇ 'ਚ ਜਾਂਚ ਵਾਪਸ ਲੈਣ ਦੇ ਫੈਸਲੇ ਨੂੰ ਵੀ ਗਲਤ ਅਤੇ ਸ਼ੱਕੀ ਕਰਾਰ ਦਿਤਾ।  ਉਹਨਾਂ ਦਸਿਆ ਕਿ ਮਾਮਲੇ ਪ੍ਰਤੀ ਪਹਿਲੀ ਸੁਣਵਾਈ 14 ਜਨਵਰੀ ਨੂੰ ਹੋ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਲਦ ਕਥਿਤ ਦੋਸ਼ੀਆਂ ਤੋਂ ਇਲਾਵਾ ਕਈ ਪ੍ਰਮੁਖ ਵਿਅਕਤੀ ਕਟਿਹਿਰੇ 'ਚ ਖੜੇ ਹੋਣਗੇ। ਸੀ ਬੀ ਆਈ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਮੋੜਵਾਂ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਅਖੌਤੀ ਸਾਧ ਆਸਾਰਾਮ ਅਤੇ ਸੌਦਾ ਸਾਧ ਨੂੰ ਜੇਲ੍ਹ ਯਾਤਰਾ 'ਤੇ ਭੇਜਣ ਵਾਲੀ ਸੀ ਬੀ ਆਈ ਹੀ ਸੀ। ਨਵੰਬਰ'84 ਦੇ ਸਿੱਖ ਕਤਲੇਆਮ ਸਬੰਧੀ ਯਸ਼ਪਾਲ, ਸੱਜਣ ਕੁਮਾਰ ਅਤੇ 80 ਹੋਰ ਦੋਸ਼ੀਆਂ ਨੂੰ ਉਮਰ ਕੈਦ ਅਤੇ 5-5 ਸਾਲਾਂ ਦੀਆਂ ਸਜਾਵਾਂ ਸੀ ਬੀ ਆਈ ਕਾਰਨ ਸੰਭਵ ਹੋਈਆਂ ਹਨ। ਉਕਤ ਏਜੰਸੀ 'ਤੇ ਭਰੋਸੇ ਪ੍ਰਤੀ ਸਭ ਤੋਂ ਖਾਸ ਧਿਆਨ ਦੇਣ ਯੋਗ ਕਾਰਨ ਇਹ ਹੈ ਕਿ ਗੁਜਰਾਤ ਦੰਗਿਆਂ ਦੇ ਦੋਸ਼ਿਆਂ ਜਿਹਨਾਂ 'ਚ ਨਰਿੰਦਰ ਮੋਦੀ ਦੀ ਸੱਜੀ ਬਾਂਹ ਮੰਨੀ ਜਾਂਦੀ ਇੱਕ ਮੰਤਰੀ ਵੀ ਸ਼ਾਮਿਲ ਸੀ, ਉਸ ਨੂੰ ਵੀ ਉਮਰਕੈਦ ਕਰਾਉਣ 'ਚ ਉਕਤ ਏਜੰਸੀ ਦਾ ਹੀ ਹੱਥ ਮੰਨਿਆ ਗਿਆ ਹੈ। ਉਹਨਾਂ ਦੋਸ਼ ਲਾਇਆ ਕਿ ਕੁਝ ਲੋਕ ਅਸਲ ਦੋਸ਼ਿਆਂ ਨੂੰ ਬਚਾਉਣ ਲਈ ਸੀ ਬੀ ਆਈ ਖਿਲਾਫ ਆਮ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਅਖੀਰ ਵਿੱਚ ਉਹਨਾਂ ਕਿਹਾ ਕਿ  ਹੁਣ ਸੱਚ ਨੂੰ ਦਬਾਇਆ ਜਾਂ ਲੁਕਾਇਆ ਨਹੀਂ ਜਾ ਸਕੇਗਾ ਅਤੇ ਬਰਗਾਈ ਬੇਅਦਬੀ ਕਾਂਡ ਦੇ ਦੋਸ਼ੀ ਜਲਦ ਸਲਾਖਾਂ ਪਿਛੇ ਹੋਣਗੇ।  

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ


ਅੰਮ੍ਰਿਤਸਰ, 21 ਦਸੰਬਰ-
ਪੀ.ਸੀ.ਐਸ. ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਲੁਧਿਆਣਾ ਨਿਵਾਸੀ ਸ. ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ ਲੁਧਿਆਣਾ ਦੇ ਸਾਬਕਾ ਕੌਂਸਲਰ ਹਨ। ਹਰਕਮਲ ਕੌਰ ਦੀ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਇਸ ਨਾਲ ਸਮੁੱਚੇ ਸਿੱਖ ਜਗਤ ਦਾ ਮਾਣ ਵਧਿਆ ਹੈ। ਉਨ੍ਹਾਂ ਨੌਜੁਆਨੀ ਨੂੰ ਹਰਕਮਲ ਕੌਰ ਦੀ ਪ੍ਰਾਪਤੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਹਰਕਮਲ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਹਰਕਮਲ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਦਿੱਤੇ। ਇਸ ਦੌਰਾਨ ਹਰਕਮਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਪ੍ਰਾਪਤੀ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਹੋਈ ਹੈ ਅਤੇ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਨੌਜੁਆਨੀ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਹਰਕਮਲ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸੁੱਖਾ ਸਿੰਘ ਆਦਿ ਮੌਜੂਦ ਸਨ।

30 ਦਸੰਬਰ ਨੂੰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ -ਸ: ਕਮਲਦੀਪ ਸਿੰਘ ਸੰਘਾ

                      30 ਦਸੰਬਰ ਨੂੰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ -ਸ: ਕਮਲਦੀਪ ਸਿੰਘ ਸੰਘਾ
ਅੰਮ੍ਰਿਤਸਰ, 21 ਦਸੰਬਰ (   ) ਜ਼ਿਲ•ਾ ਮੈਜਿਸਟ੍ਰੇਟ ਅੰਮ੍ਰਿਤਸਰ ਸ: ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪੰਜਾਬ ਰਾਜ ਅੰਦਰ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ 30 ਦਸੰਬਰ 2018 ਨੂੰ ਹੀ ਹੋਵੇਗੀ। ਉਨ•ਾਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ•ਾ ਅੰਮ੍ਰਿਤਸਰ ਅੰਦਰ ਜਿਸ ਏਰੀਏ ਵਿਚ ਗ੍ਰਾਮ ਪੰਚਾਇਤਾਂ ਚੋਣਾਂ 2018 ਹੋਣੀਆਂ ਹਨ, ਉਸ ਏਰੀਏ ਅੰਦਰ 30 ਦਸੰਬਰ 2018 (ਵੋਟ ਪੋਲਿੰਗ/ਗਿਣਤੀ ਵਾਲੇ ਦਿਨ) ਨੂੰ ਡਰਾਈ-ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਇਸ ਮਿਤੀ ਨੂੰ ਜ਼ਿਲਾ ਅੰਮ੍ਰਿਤਸਰ ਦੇ ਪਿੰਡਾਂ ਵਿਚ ਦੁਕਾਨਾਂ/ਹੋਟਲ/ਰੈਸ਼ਟੋਰੈਂਟ/ਕਲੱਬ ਅਤੇ ਅਹਾਤਿਆਂ 'ਤੇ ਸ਼ਰਾਬ ਦੀ ਵਿਕਰੀ/ਵਰਤੋਂ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।  ਇਹ ਹੁਕਮ 30 ਦਸੰਬਰ 2018 ਤੱਕ ਲਾਗੂ ਰਹੇਗਾ।