ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਿਆ
ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐਮ-ਵੀਜ਼ੇ ’ਤੇ ਜ਼ੋਰ
ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਵਾਂਗਾ- ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ। ਉਨਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨਹੋਵੇਗਾ।
ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤੱਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨਾਂ ਐਲਾਨ ਕੀਤਾ ਕਿ ਉਹਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ।
ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ। ਗਡਕਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦਾ ਮੰਤਰਾਲਾ ਲਾਂਘੇ ਦਾ ਤੇਜ਼ੀ ਨਾਲ ਨਿਰਮਾਣ ਮੁਕੰਮਲਕਰਨ ਦੀ ਕੋਸ਼ਿਸ਼ ਕਰੇਗਾ।
ਉਪ ਰਾਸ਼ਟਰਪਤੀ ਦੇ ਨਾਲ ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਜਿੱਥੇ ਹਰਿਮੰਦਰ ਸਾਹਿਬ ਤੋਂ ਅੰਮਿ੍ਰਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਵੱਲੋਂਲਿਆਂਦਾ ਜਲ ਛਿੜਕਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਦੇ ਵਾਸਤੇ ਸੰਤ ਸਮਾਜ ਅਤੇ ਹੋਰ ਧਾਰਮਿਕ ਅਤੇ ਸਮਾਜਕ ਸੰਗਠਨਾਂ ਦੇ ਆਸ਼ੀਰਵਾਦਦੀ ਮੰਗ ਕੀਤੀ।
ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ ਜਿਨਾਂ ਨੇ ਸ਼੍ਰੀ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਪਹਿਲੇ ਗੁਰੂ ਦੇ 550ਵੇਂਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 550 ਪੌਦੇ ਲਾਉਣ ਬਾਰੇ ਸੂਬਾ ਸਰਕਾਰ ਦੇ ਮਿਸ਼ਨ ਦੇ ਸੰਦਰਭ ਵਿੱਚ ਇਕ ਪੌਦਾ ਲਾਇਆ।
ਉਪ ਰਾਸ਼ਟਰਪਤੀ ਨੇ ਕਰਤਾਰਪੁਰ ਲਾਂਘੇ ਦਾ ਸਵਾਗਤ ਕੀਤਾ ਜੋ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਡੂੰਘੀ ਸਮਝ ਪੈਦਾ ਕਰੇਗਾ।ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਗੁਰੂ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਿੱਖ ਸ਼ਰਧਾਲੂਆਂ ਨੂੰਸੁਵਿਧਾਵਾਂ ਮੁਹੱਈਆ ਕਰਾਉਣ ਦੇ ਵਾਸਤੇ ਉਨਾਂ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੇ ਦੌਰਾਨ ਇਹ ਇਕ ਸਵਾਗਤਯੋਗ ਮੌਕਾ ਹੈ ।
ਨੀਂਹ-ਪੱਥਰ ਰੱਖਣ ਦੀ ਰਸਮ ਮੌਕੇ ਮਾਨ ਪਿੰਡ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪੰਜਾਬਸਰਕਾਰ ਦੀ ਬੇਨਤੀ ਪ੍ਰਵਾਨ ਕਰਨ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।
ਸਾਲਾਂ ਬੱਧੀ ਇਸ ਗੁਰਦੁਆਰੇ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਸ਼ਰਧਾਲੂਆਂ ’ਤੇ ਮਿਹਰ ਕਰਨ ਲਈ ਵਾਹਿਗੁਰੂ ਅੱਗੇ ਪ੍ਰਥਨਾ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਤੋਂ ਪਰਲੇ ਪਾਸੇਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਦੇ ਫੈਸਲੇ ਲਈ ਵੀ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਖੁਲਣ ਨਾਲ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ ਇਲਾਕਿਆਂ ਦਾ ਵਿਕਾਸ ਹੋਵੇਗਾ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰਨੇ ਪਹਿਲਾਂ ਹੀ ਡੇਰਾ ਬਾਬਾ ਨਾਨਕ ਅਤੇ ਜ਼ਿਲਾ ਗੁਰਦਾਸਪੁਰ ਦੇ ਲਈ 965 ਕਰੋੜ ਰੁਪਏ ਦੇ ਵਿਕਾਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਆਪਣੇ ਭਾਸ਼ਨ ਵਿੱਚ ਉਪ ਰਾਸ਼ਟਰਪਤੀ ਨੇ ਇਸ ਲਾਂਘੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਸ਼ਾਂਤੀ, ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰੋਜੈਕਟ ਦੱਸਿਆ। ਉਨਾਂ ਕਿਹਾ ਕਿਇਸ ਦੇ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੇੜੇ ਲਿਆਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਦੇ ਨਵੇ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨਾਂ ਕਿਹਾ ਕਿ ਭਾਰਤ ਸ਼ਾਂਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪ੍ਰਗਤੀ ਦੇ ਵਾਸਤੇ ਸ਼ਾਂਤੀ ਦੀ ਮੁਢਲੀ ਲੋੜ ਹੈ। ਉਨਾਂ ਕਿਹਾ ਕਿ ਸ਼ਾਂਤੀ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇ ਅਸੀਂ ਆਪਸੀ ਸਤਿਕਾਰ ਅਤੇ ਪੰਜ ‘ਪੀਜ਼’-ਲੋਕ, ਗ੍ਰਹਿ, ਖੁਸ਼ਹਾਲੀ,ਸ਼ਾਂਤੀ ਅਤੇ ਭਾਈਵਾਲੀ ’ਤੇ ਧਿਆਨ ਕੇਂਦਰਤ ਕਰੀਏ ਕਿਉਂਕਿ ਟਿਕਾਊ ਵਿਕਾਸ ਵਾਸਤੇ ਵਿਸ਼ਵ-ਵਿਆਪੀ ਏਜੰਡੇ ਦੇ ਥੰਮ ਇਹੋ ਹੀ ਹਨ।
ਆਪਣੇ ਸਵਾਗਤੀ ਭਾਸ਼ਨ ਵਿੱਚ ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾਭੁਪਿੰਦਰ ਸਿੰਘ ਵੱਲੋਂ 1923 ਵਿੱਚ 1.35 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਰਾਈ ਸੇਵਾ ਨੂੰ ਯਾਦ ਕੀਤਾ ਜੋ ਕਿ ਹੜਾਂ ਦੇ ਕਾਰਨ ਲੱਗੀ ਢਾਹ ਤੋਂਬਾਅਦ ਕਰਾਈ ਗਈ ਸੀ। ਮੁੱਖ ਮੰਤਰੀ ਨੇ ਆਪਣੇ 2002-07 ਦੇ ਪਹਿਲੇ ਕਾਲ ਦੌਰਾਨ ਵੀ ਕੱਚੀ ਸੜਕ ਨੂੰ ਪੱਕੀ ਬਣਾਇਆ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕਹੋ ਸਕਣ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜਮੰਤਰੀ ਨਿਆਂ ਤੇ ਸਸ਼ਕਤੀਕਰਨ ਵਿਜੇ ਸਾਂਪਲਾ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ , ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ , ਓ.ਪੀ. ਸੋਨੀ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਫਤਿਹਜੰਗ ਸਿੰਘ ਬਾਜਵਾ, ਬਰਿੰਦਰਜੀਤ ਸਿੰਘ ਪਾਹੜਾ, ਨਵਤੇਜ ਸਿੰਘ ਚੀਮਾ,ਬਲਵਿੰਦਰ ਸਿੰਘ ਲਾਡੀ, ਰਜਿੰਦਰ ਬੇਰੀ, ਦਰਸ਼ਨ ਲਾਲ ਮੰਗੁਪੁਰ, ਇੰਦਰਬੀਰ ਸਿੰਘ ਬੋਲਾਰੀਆ , ਕੁਲਬੀਰ ਸਿੰਘ ਜ਼ੀਰਾ, ਸੁਖਵਿੰਦਰ ਸਿੰਘ ਡੈਨੀ, ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਰਿੰਕੂ ਅਤੇ ਰਮਨਜੀਤ ਸਿੰਘ ਸਿੱਕੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।
No comments:
Post a Comment