ਲੁੱਟਾਂ-ਖੋਹਾਂ ਅਤੇ ਗੈਂਗਵਾਰ ਵਿਚ ਵਰਤੇ ਨਾਜਾਇਜ਼ ਹਥਿਆਰਾਂ ਸਮੇਤ ਸੁਖਦੇਵ ਸਿੰਘ ਉਰਫ ਸੁੱਖਾ ਕਾਬੂ
ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਲੁੱਟਾਂ-ਖੋਹਾਂ ਅਤੇ ਗੈਂਗਵਾਰ ਵਿਚ ਵਰਤੇ ਨਾਜਾਇਜ਼ ਹਥਿਆਰਾਂ ਸਮੇਤ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਪਿੰਡ ਸਖੀਰਾ ਨੇਡ਼ੇ ਗੁਰਦੁਆਰਾ ਬਾਬਾ ਜੀਵਨ ਸਿੰਘ ਤਰਨਤਾਰਨ ਨੂੰ ਕਾਬੂ ਕਰ ਕੇ ਉਸ ਪਾਸੋਂ 2 ਪਿਸਤੌਲ ਬਰਾਮਦ ਕੀਤੇ ਹਨ। ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਾਧਾਰ ’ਤੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਸ਼ਮਸ਼ਾਨਘਾਟ ਨੇਡ਼ੇ ਉਕਤ ਦੋਸ਼ੀ ਨੂੰ ਦਬੋਚਿਆ, ਜਿਸ ਦੀ ਪੈਂਟ ਦੀ ਖੱਬੀ ਡੱਬ ਵਿਚੋਂ ਇਕ ਪਿਸਤੌਲ 32 ਬੋਰ ਬਰਾਮਦ ਹੋਇਆ। ਪਿਸਤੌਲ ਨੁੂੰ ਅਨਲੋਡ ਕਰਨ ’ਤੇ ਮੈਗਜ਼ੀਨ ਵਿਚੋਂ ਦੋ ਰੌਂਦ ਜ਼ਿੰਦਾ 7.67 ਬਰਾਮਦ ਹੋਏ। ਜਦੋਂ ਸੁਖਦੇਵ ਸਿੰਘ ਉਰਫ ਸੁੱਖਾ ਪਾਸੋਂ ਪਿਸਤੌਲ ਦੇ ਲਾਇਸੈਂਸ ਬਾਰੇ ਪੁੱਛਿਆ ਤਾਂ ਉਹ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਅਾ, ਜਿਸ ’ਤੇ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਕਰਦਿਅਾਂ ਉਕਤ ਤੋਂ ਮੁੱਢਲੀ ਪੁੱਛਗਿੱਛ ਕੀਤੀ। ਇਸ ਦੌਰਾਨ ਇਕ ਹੋਰ ਪਿਸਟਲ 32 ਬੋਰ ਸਮੇਤ ਮੈਗਜ਼ੀਨ ਬਰਾਮਦ ਕੀਤਾ। ਦੋਸ਼ੀ ਨੇ ਮੰਨਿਆ ਕਿ ਇਹ ਪਿਸਤੌਲ ਅੰਮ੍ਰਿਤਸਰ ਸ਼ਹਿਰ ਵਿਚ ਲੁੱਟਾਂ-ਖੋਹਾਂ ਅਤੇ ਗੈਂਗਵਾਰ ਵਿਚ ਵਰਤੀ ਜਾਣੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲੈ ਕੇ ਹੋਰ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਨਾਲ ਸ਼ਾਮਲ ਹੋਰਨਾਂ ਵਿਅਕਤੀਆਂ ਬਾਰੇ ਪਤਾ ਕੀਤਾ ਜਾਵੇਗਾ।

No comments:
Post a Comment