ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੂਲਮੰਤਰ ਅਸਥਾਨ’ ’ਚ ਇਤਿਹਾਸ ਰੂਪਮਾਨ ਕਰਨ ਬਾਰੇ ਮਾਹਿਰਾਂ ਦੀ ਕਮੇਟੀ ਬਣਾਉਣ ਨੂੰ ਦਿੱਤੀ ਪ੍ਰਵਾਨਗੀ
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇ ਧੰਨਵਾਦ ਦਾ ਮਤਾ ਪਾਸ
ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ
ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ
ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ
ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ
ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਵਿਚ ਵਿਚਾਰ-ਵਿਟਾਂਦਰੇ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਕੀਤੀ ਜਾ ਰਹੀ ਅਜੂਬਾ
ਨੁਮਾ ਵਿਸ਼ੇਸ਼ ਯਾਦਗਾਰ ਲਈ ਮਾਹਿਰਾਂ ਦਾ ਪੈਨਲ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ
ਦੀ ਤਫਸੀਲ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ
ਨੂੰ ਸਮਰਪਿਤ ਬਣਾਈ ਜਾ ਰਹੀ ਇਹ ਯਾਦਗਾਰ ਵਿਲੱਖਣ ਹੋਵੇਗੀ ਅਤੇ ਇਸ ਵਿਚ ਗੁਰੂ ਸਾਹਿਬ
ਦੀਆਂ ਉਦਾਸੀਆਂ (ਯਾਤਰਾਵਾਂ) ਨਾਲ ਸਬੰਧਤ ਇਤਿਹਾਸ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ
ਤੋਂ ਇਲਾਵਾ ਇਸ ਵਿਚ ਇਤਿਹਾਸ ਅਤੇ ਗੁਰੂ ਸਾਹਿਬ ਦੀ ਜੀਵਨੀ ਨਾਲ ਸਬੰਧਤ ਪੇਂਟਿੰਗਜ਼ ਵੀ
ਲਗਾਈਆਂ ਜਾਣਗੀਆਂ। ਇਸ ਸਬੰਧ ਵਿਚ ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ, ਜਿਸ ਦੀਆਂ
ਸਿਫ਼ਾਰਸ਼ਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ
ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ
ਲਈ ਕੀਤੀ ਪਹਿਲਕਦਮੀਂ ਦਾ ਸਵਾਗਤ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ
ਵੱਲੋਂ ਪਿਛਲੇ ਲੰਮੇ ਅਰਸੇ ਤੋਂ ਲਾਂਘੇ ਸਬੰਧੀ ਯਤਨ ਕੀਤੇ ਜਾ ਰਹੇ ਸਨ ਅਤੇ ਸਿੱਖ ਸੰਗਤਾਂ
ਵੱਲੋਂ ਵੀ ਕਈ ਦਹਾਕਿਆਂ ਤੋਂ ਪਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਕੀਤੀ
ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ
ਸਮੇਤ ਜਿਨ੍ਹਾਂ ਨੇ ਵੀ ਇਸ ਕਾਰਜ ਲਈ ਯੋਗਦਾਨ ਪਾਇਆ ਉਸ ਸਬੰਧੀ ਧੰਨਵਾਦੀ ਮਤਾ ਪਾਸ ਕੀਤਾ
ਗਿਆ। ਇਕੱਤਰਤਾ ਦੌਰਾਨ ਭਾਰਤ ਸਰਕਾਰ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ
ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਪ੍ਰਵਾਨ ਕਰਨ ਅਤੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ
ਵੱਖ-ਵੱਖ ਕਾਰਜਾਂ ਦਾ ਐਲਾਨ ਕਰਨ ਲਈ ਵੀ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪੰਜਾਬ
ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਸਿੱਖ ਸਟੱਡੀਜ਼ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ
ਦੇਵ ਜੀ ਦੇ ਜੀਵਨ ਤੇ ਸੰਦੇਸ਼ਾਂ ਬਾਰੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ
ਕਰਵਾਉਣ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਹ ਵੀ ਪ੍ਰਵਾਨ
ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਹੋਰ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾਣਗੇ। ਸ. ਬੇਦੀ ਨੇ
ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਵੀ ਭਾਈ
ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 7 ਨਵੰਬਰ ਨੂੰ ਸੱਦ ਲਈ ਗਈ ਹੈ।
ਇਕੱਤਰਤਾ
ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ
ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ
ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ,
ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਜਗਜੀਤ ਸਿੰਘ ਤਲਵੰਡੀ, ਸ. ਤਾਰਾ ਸਿੰਘ ਸੱਲਾ, ਸ.
ਭੁਪਿੰਦਰ ਸਿੰਘ ਭਲਵਾਨ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ.
ਅਮਰੀਕ ਸਿੰਘ ਵਿਛੋਆ, ਬੀਬੀ ਜਸਬੀਰ ਕੌਰ ਜੱਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ
ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ.
ਬਲਵਿੰਦਰ ਸਿੰਘ ਜੌੜਾਸਿੰਘਾ, ਐਡੀਸ਼ਨਲ ਸਕੱਤਰ ਸ. ਕੇਵਲ ਸਿੰਘ ਗਿੱਲ, ਸ. ਸੁਖਦੇਵ ਸਿੰਘ
ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸੁਖਮਿੰਦਰ
ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ
ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।
No comments:
Post a Comment