ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ 5500 ਖਿਡਾਰੀਆਂ ਨੇ ਲਿਆ ਭਾਗ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਦਸੰਬਰ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜਿਲ•ੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਯਤਨ ਵਜੋਂ ਖੇਡ ਵਿਭਾਗ ਵੱਲੋਂ ਵੱਖ-ਵੱਖ ਉਮਰ ਵਰਗਾਂ ਵਿਚ ਜੋ ਖੇਡ ਮੁਕਾਬਲੇ ਕਰਵਾਏ ਗਏ, ਉਨਾਂ ਵਿਚ ਜਿਲ•ੇ ਭਰ ਵਿਚੋਂ 5500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਸ. ਕਮਲਦੀਪ ਸਿੰਘ ਸੰਘਾ ਨੇ ਇੰਨੀ ਵੱਡੀ ਪੱਧਰ 'ਤੇ ਹੋਈ ਖ਼ਿਡਾਰੀਆਂ ਦੀ ਸ਼ਮੂਲੀਅਤ ਲਈ ਜਿੱਥੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਹੈ, ਉਥੇ ਜਿਲ•ਾ ਵਾਸੀਆਂ ਨੂੰ ਪਿੰਡ-ਪਿੰਡ ਖੇਡ ਮੈਦਾਨ ਬਨਾਉਣ ਲਈ ਪ੍ਰੇਰਿਤ ਵੀ ਕੀਤਾ ਹੈ।
ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫਲ ਬਣਾਉਣ ਲਈ ਜਿਲ•ਾ ਪੱਧਰ ਟੂਰਨਾਮੈਂਟ ਅੰਡਰ 14, ਅੰਡਰ 18 ਅਤੇ ਅੰਡਰ 25 ਉਮਰ ਵਰਗ ਵਿਚ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਜਿਸ ਵਿਚ ਕਰੀਬ 5500 ਖਿਡਾਰੀਆਂ ਨੇ ਭਾਗ ਲਿਆ। ਇਨ•ਾਂ ਖੇਡ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ਅਰਜਨ ਐਵਾਰਡੀ ਹਰਦੀਪ ਸਿੰਘ, ਅੰਤਰ ਰਾਸ਼ਟਰੀ ਹਾਕੀ ਖਿਡਾਰਨ ਸੁਖਜੀਤ ਸ਼ੰਮੀ, ਅੰਤਰ ਰਾਸ਼ਟਰੀ ਸਾਬਕਾ ਖਿਡਾਰੀ ਬਲਬੀਰ ਸਿੰਘ ਰੰਧਾਵਾ ਤੋਂ ਇਲਾਵਾ ਖੇਡ ਜਗਤ ਦੀਆਂ ਉਘੀਆ ਹਸਤੀਆਂ ਵੀ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਆਉਂਦੀਆਂ ਰਹੀਆਂ। ਸ੍ਰ ਸੰਘਾ ਨੇ ਦੱਸਿਆ ਕਿ ਇਨ•ਾਂ ਟੂਰਨਾਮੈਂਟ ਵਿੱਚ ਅਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਕੁਸ਼ਤੀ, ਟੇਬਲ, ਟੈਨਿਸ , ਤੈਰਾਕੀ ਤੋਂ ਇਲਾਵਾ ਹੋਰ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਸੀ।
ਸ੍ਰ ਸੰਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਇਨਾਮ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਐਵਾਰਡ ਵਿਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਉਨ•ਾਂ ਦੀ ਪ੍ਰਾਪਤੀ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ, ਜੋ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਹੈ। ਉਨਾਂ ਦੱਸਿਆ ਕਿ ਮੇਰੀ ਕੋਸ਼ਿਸ ਹੈ ਕਿ ਹਰੇਕ ਪਿੰਡ ਵਿਚ ਖੇਡ ਮੈਦਾਨ ਬਣਾਏ ਜਾਣ, ਕਿਉਂਕਿ ਅਕਸਰ ਵੇਖਿਆ ਗਿਆ ਹੈ ਕਿ ਜਿੱਥੇ ਖੇਡ ਮੈਦਾਨ ਵਿਚ ਸ਼ਾਮ-ਸਵੇਰੇ ਰੌਣਕ ਲੱਗਦੀ ਹੈ, ਉਥੋਂ ਦੇ ਨੌਜਵਾਨ ਨਸ਼ੇ ਵੱਲ ਮੂੰਹ ਨਹੀਂ ਕਰਦੇ ਅਤੇ ਫੌਜ ਤੇ ਪੁਲਿਸ ਆਦਿ ਵਿਚ ਵੀ ਅਸਾਨੀ ਨਾਲ ਭਰਤੀ ਹੋ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾ ਨਾਲ ਜੋੜਣ ਲਈ ਸੂਬੇ ਵਿੱਚ 32.90 ਕਰੋੜ ਰੁਪਏ ਦੀ ਲਾਗਤ ਨਾਲ 10 ਨਵੇਂ ਸਟੇਡੀਅਮ ਅਤੇ 2 ਸ਼ੂਟਿੰਗ ਰੇਜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ੍ਰ ਸੰਘਾ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਮੀਨੀ ਪੱਧਰ ਤੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡ ਗਤੀਵਿਧੀਆਂ ਵਧਾਉਣ ਲਈ ਜਿਲ•ਾ ਓਲੰਪਿਕ ਐਸੋਸੀਏਸ਼ਨਾਂ ਅਤੇ ਜਿਲ•ਾ ਖੇਡ ਕੌਂਸਲਾਂ ਜੋ ਬੰਦ ਹੋਣ ਕਿਨਾਰੇ ਪਈਆਂ ਸਨ, ਨੂੰ ਵੀ ਸਰਗਰਮ ਕੀਤਾ ਜਾ ਰਿਹਾ ਹੈ।
ਸ੍ਰ ਸੰਘਾ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰੋਜਾਨਾਂ 10 ਮਿੰਟ ਖਿਡਾਰੀਆਂ/ਖਿਡਾਰਨਾਂ ਨੂੰ ਯੋਗਾ ਕਰਵਾਇਆ ਜਾਂਦਾ ਹੈ ਤਾਂ ਕਿ ਖਿਡਾਰੀ/ਖਿਡਾਰਨਾਂ ਨਸ਼ੇ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਜਾਗਰੂਕ ਹੋ ਸਕਣ ਅਤੇ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ਨੂੰ ਜਾਗਰੂਕ ਕਰ ਸਕਣ।

No comments:
Post a Comment